IMPORTANT-------ATTENTION -- PLEASE

-----------------------------------"यंग फ्लेम" परिवार में आपका हार्दिक स्वागत है। "यंग फ्लेम" परिवार आपका अपना परिवार है इसमें आप अपनी गजलें, कविताएं, लेख, समाचार नि:शुल्क प्रकाशित करवा सकते है तथा विज्ञापन का प्रचार कम से कम शुल्क में संपूर्ण विश्व में करवा सकते है। हर प्रकार के लेख, गजलें, कविताएं, समाचार, विज्ञापन प्रकाशित करवाने हेतु आप 093154-82080 पर संपर्क करे सकते है।-----------------------------------------------------------------------------------------IF YOU WANT TO SHOW ANY KIND OF VIDEO/ADVT PROMOTION ON THIS WEBSITE THEN CONTACT US SOON.09315482080------

Young Flame Headline Animator

इकबाल सिंह शांत लेबलों वाले संदेश दिखाए जा रहे हैं. सभी संदेश दिखाएं
इकबाल सिंह शांत लेबलों वाले संदेश दिखाए जा रहे हैं. सभी संदेश दिखाएं

मंगलवार, 1 फ़रवरी 2011

ਸਾਡਾ ਨੈਸ਼ਨਲ 'ਟਰੈਕਟਰ'

ਇਕਬਾਲ ਸਿੰਘ ਸ਼ਾਂਤ
 ਕਹਿੰਦੇ ਨੇ ਦੇਸ਼ ਤਰੱਕੀ ਦੀਆਂ ਲੀਹਾਂ 'ਤੇ ਵਧ ਰਿਹਾ ਹੈ। ਅਗਲੇ ਦੋ ਦਹਾਕਿਆਂ 'ਚ ਦੁਨੀਆਂ ਵਿਚ ਮਹਾਂਸ਼ਕਤੀ ਵਜੋਂ ਸਥਾਪਿਤ ਹੋ ਜਾਵਾਂਗੇ। ਪਰ ਕਿਹਦੇ ਸਹਾਰੇ ? ਸਫ਼ੈਦ ਕੱਪੜਿਆਂ ਦੀ ਆੜ 'ਚ ਕਾਲੀਆਂ ਕਰਤੂਤਾਂ ਨਾਲ ਦੇਸ਼ 'ਤੇ ਰਾਜ ਕਰਨ ਵਾਲੇ ਲੀਡਰਾਂ ਸਹਾਰੇ ਜਾਂ ਫਿਰ ਦੇਸ਼ ਦੀ ਪੜ੍ਹੀ-ਲਿਖੀ ਜਮਾਤ, ਜਿਸਨੂੰ ਜੀ 2-ਸਪੈਕਟ੍ਰਮ, ਜਿਹੇ ਘਪਲਿਆਂ ਰਾਹੀਂ ਅਰਥਚਾਰੇ ਨੂੰ ਢਾਹ ਲਾਉਣ ਤੋਂ ਵਿਹਲ ਨਹੀਂ ਜਾਂ ਫਿਰ ਦੇਸ਼ ਦਾ ਭਵਿੱਖ ਨੌਜਵਾਨਾਂ ਵਰਗ, ਜਿਹੜਾ ਨਸ਼ਿਆਂ ਅਤੇ ਸੈਕਸ ਦੀ ਮਾਰ ਹੇਠ ਆਪਣੀ ਪ੍ਰਜਨਣ ਤਾਕਤ ਤੱਕ ਵੀ ਗਵਾਉਂਦਾ ਜਾ ਰਿਹਾ ਹੈ। ਪਰ ਦੇਸ਼ ਦੇ ਲੀਡਰਾਂ ਨੂੰ ਭਰੋਸਾ ਹੈ। ਆਪਣੇ ਨੈਸ਼ਨਲ ਟਰੈਕਟਰ (ਜੁਗਾੜੂ ਸੋਚ) 'ਤੇ। ਜਿਸਦੇ ਜਰੀਏ ਸਾਡਾ ਕੌਮੀ ਚਰਿੱਤਰ (ਨੈਸ਼ਨਲ ਕਰੈਕਟਰ) ਦਿਨੋਂ-ਦਿਨ -ਨੈਸ਼ਨਲ ਟਰੈਕਟਰ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ। ਸਭ ਤੋਂ ਮੰਦਭਾਗੀ ਗੱਲ ਹੈ ਕਿ ਇਸਦੇ ਚਾਰ ਟਾਇਰ ਵੀ ਬਰਾਬਰ ਦੇ ਨਹੀਂ ਭਾਵ ਕਿਸੇ ਪਾਸੇ ਕੋਈ ਨਿਯਮ ਨਹੀਂ, ਨੀਤੀ ਨਹੀਂ। ਹਰ ਪਾਸੇ ਦਿਖਾਈ ਦੇ ਰਹੀ ਹੈ ਸਿਰਫ਼ ਅੱਗੇ ਵਧਣ ਦੀ ਦੌੜ।
ਅੱਜ ਅਸੀਂ ਚੰਦਰਮਾਂ 'ਤੇ ਵਾਸੇ ਦੀਆਂ ਗੱਲਾਂ ਕਰਦੇ ਹਾਂ ਪਰ ਸਾਡੇ ਦੇਸ਼ ਦੀ 75 ਫ਼ੀਸਦੀ ਤੋਂ ਵੀ ਵੱਧ ਜਨਤਾ ਨੂੰ ਸੜਕਾਂ 'ਤੇ ਵਹੀਕਲ ਚਲਾਉਣ ਦੀ ਅਕਲ ਨਹੀਂ। ਹਨ੍ਹੇਰੇ 'ਚ ਸਾਹਮਣਿਓਂ ਆਉਂਦੀ ਗੱਡੀ ਨੂੰ ਰਾਹ ਵਿਖਾਉਣ ਲਈ ਡਿੱਪਰ ਮਾਰਨ ਦੀ ਸੁਰਤ ਨਹੀਂ। ਲੋਕਾਂ ਵਿਚ ਸਾਫ਼-ਸਫ਼ਾਈ ਪ੍ਰਤੀ ਭਾਵਨਾ ਇੰਨੀ ਘੱਟ ਹੈ ਕਿ ਉਹ ਘਰ ਦਾ ਕੂੜਾ ਸੜਕ ਵਿਚਕਾਰ ਸੁੱਟਣ ਤੋਂ ਨਹੀਂ ਝਿਜਕਦੇ। ਲੋਕਾਂ ਨੂੰ ਬਿਜਲੀ ਤੇ ਟੈਕਸ ਦੀ ਚੋਰੀ ਕਰਕੇ ਇੰਝ ਮਜ਼ਾ ਆਉਂਦਾ ਹੈ ਜਿਵੇਂ ਪਾਕਿਸਤਾਨ ਤੋਂ ਕ੍ਰਿਕਟ ਦਾ ਮੈਚ ਜਿੱਤ ਲਿਆ ਹੋਵੇ। ਅਜੇ ਤਾਂ ਸ਼ੁਕਰ ਹੈ ਕਿ ਟੈਲੀਫੋਨ ਅਤੇ ਮੋਬਾਇਲਾਂ ਦੇ ਮੀਟਰ ਲੋਕਾਂ ਦੇ ਘਰਾਂ ਵਿਚ ਨਹੀਂ ਲੱਗੇ ਨਹੀਂ ਤਾਂ ਇਨ੍ਹਾਂ ਜੁਗਾੜੂ ਲੋਕਾਂ ਨੇ ਇਨ੍ਹਾਂ 'ਤੇ ਵੀ ਕੁੰਡੀਆਂ ਲਾਉਣ 'ਚ ਕੋਈ ਕਸਰ ਨਹੀਂ ਛੱਡਣੀ ਸੀ।
ਸਾਡੇ 'ਨੈਸ਼ਨਲ ਟਰੈਕਟਰ' ਦਾ ਇੰਨਾ ਬੋਲਬਾਲਾ ਹੈ ਕਿ ਸਾਡੇ ਬਹੁਤੇ ਵਕੀਲ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜ਼ੇ 'ਚੋਂ ਬਚਣ ਦੀਆਂ ਘੁੰਡੀਆਂ ਸਿਖਾਉਂਦੇ ਹਨ। ਅਦਾਲਤਾਂ 'ਚ ਇਨਸਾਫ਼ ਲਈ ਜ਼ਿੰਦਗੀਆਂ ਲੰਘ ਜਾਂਦੀਆਂ ਹਨ ਪਰ ਉਥੋਂ ਮਿਲਦੀ ਹੈ ਸਿਰਫ਼ ਤਰੀਕ ਤੇ ਤਰੀਕ... ਅਤੇ ਅੰਕਲ ਜੱਜਾਂ ਦੀ ਭੂਮਿਕਾ ਨੇ ਵੀ ਨਿਆਂਪਾਲਿਕਾ 'ਤੇ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਹੈ।
ਖਾਕੀ ਵਰਦੀ ਦੀ ਹਾਲਤ ਇਹ ਹੈ ਹਾਕਮਾਂ ਦੇ ਪਿੰਡ ਬਾਦਲ 'ਚ ਪ੍ਰਜਾਪਤ ਕੁਲਵੰਤ ਸਿੰਘ ਦਾ ਪਰਿਵਾਰ ਮਹੀਨਿਆਂ ਤੋਂ ਆਪਣੇ ਖੇਤ ਨੂੰ ਲਾਂਘੇ ਲਈ ਦਰ-ਦਰ ਭਟਕ ਰਿਹਾ ਹੈ ਪਰ ਉਸਨੂੰ ਖਾਕੀ ਵਰਦੀ ਦੇ ਜ਼ੋਰ 'ਤੇ ਖੇਤ ਨੂੰ ਲਾਂਘਾ ਤਾਂ ਦੂਰ ਖੰਘਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਇਹ ਸਿਰਫ਼ ਹਾਕਮਾਂ ਦੇ ਪਿੰਡ ਦੀ ਸਥਿਤੀ ਹੈ ਬਾਕੀ ਸੂਬੇ ਅਤੇ ਦੇਸ਼ 'ਚ ਖਾਕੀ ਦੀਆਂ ਕਾਰਗੁਜਾਰੀਆਂ ਕਿਸੇ ਤੋਂ ਲੁਕੀਆਂ ਨਹੀਂ।
ਸਾਡੇ 62 ਸਾਲਾ ਗਣਤੰਤਰ ਦੀ ਪ੍ਰਾਪਤੀ ਹੈ ਕਿ ਮੋਇਆਂ ਨੂੰ ਪੈਨਸ਼ਨਾਂ ਮਿਲ ਰਹੀਆਂ ਹਨ, ਜਿਉਂਦੇ ਜੀਅ ਪੈਨਸ਼ਨਾਂ ਖਾਤਰ ਸੰਗਤ ਦਰਸ਼ਨਾਂ ਵਿਚ ਭਟਕ ਰਹੇ ਹਨ। ਚਿੱਟਕੱਪੜਿਆਂ ਤੇ ਧਨਾਢਾਂ ਦੇ ਕੁੱਤੇ ਲੂਵੀ ਮਹਿੰਗੇ ਬਿਸਕੁੱਟ ਖਾਂਦੇ ਹਨ ਤੇ ਮਹਿੰਗੀਆਂ ਕਾਰਾਂ 'ਤੇ ਘੁੰਮਦੇ ਹਨ, ਜਦੋਂ ਕਿ ਗਰੀਬਾਂ ਦੇ ਬੱਚੇ ਦੋ ਡੰਗ ਦੀ ਰੋਟੀ ਖਾਤਰ ਢਾਬਿਆਂ 'ਤੇ ਜੂਠੇ ਭਾਂਡੇ ਮਾਂਜਣ ਨੂੰ ਮਜ਼ਬੂਰ ਹਨ। ਬਾਲ ਮਜ਼ਦੂਰੀ ਖਿਲਾਫ਼ ਕਾਨੂੰਨ ਤਾਂ ਹੈ ਪਰ ਭੁੱਖੇ ਬੱਚਿਆਂ ਦੇ ਢਿੱਡ ਭਰਨ ਦਾ ਕੋਈ ਜੁਗਾੜ ਨਹੀਂ। ਸਰਕਾਰੀ ਗੋਦਾਮਾਂ 'ਚ ਕਰੋੜਾਂ ਟਨ ਅਨਾਜ ਸੜ ਰਿਹਾ ਹੈ ਪਰ ਲੋੜਵੰਦਾਂ ਨੂੰ ਖਾਣ ਦੀ ਇਜਾਜ਼ਤ ਨਹੀਂ।
ਦੇਸ਼ ਵਿਚ ਧਰਮਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ ਪਰ ਸਮਾਜਿਕ ਇਖ਼ਲਾਕ ਖ਼ਤਮ ਹੋ ਰਿਹਾ ਹੈ। ਕੋਈ ਕਿਸੇ ਸਾਧ ਦੀ ਡਫ਼ਲੀ ਵਜਾ ਰਿਹਾ ਹੈ ਤੇ ਕਿਸੇ ਉਤੇ ਫਲਾਣੇ ਬਾਬੇ ਦਾ ਜਨੂੰਨ ਸਵਾਰ ਹੈ। ਦੇਸ਼ ਪ੍ਰਤੀ ਲੋਕਾਂ 'ਚ ਐਨਾ ਕੁ ਦੇਸ਼ ਪ੍ਰੇਮ ਬਚਿਆ ਹੈ ਕਿ ਅਜਿਹੇ ਅਖੌਤੀ ਸਾਧਾਂ ਦੀਆਂ ਕਰਤੂਤਾਂ 'ਤੇ ਪਰਦਾ ਪਾਉਣ ਲਈ ਪਲਾਂ 'ਚ ਲੱਖਾਂ-ਕਰੋੜਾਂ ਦੀ ਸਰਕਾਰੀ ਜਾਇਦਾਦਾਂ ਤੇ ਸਰਕਾਰੀ ਗੱਡੀਆਂ ਮੋਟਰਾਂ ਨੂੰ ਅੱਗ ਦੀ ਭੇਟ ਚਾੜ੍ਹ ਦਿੱਤਾ ਜਾਂਦਾ ਹੈ।
ਕਦੇ ਸੋਚਿਆ ਕਿਸੇ ਨੇ ਕਿ ਕੋਈ ਵੀ ਧਰਮ ਜਾਂ ਪੰਥ ਲੜਾਈ ਝਗੜੇ ਜਾਂ ਫਸਾਦ ਦੀ ਸਿੱਖਿਆ ਨਹੀਂ ਦਿੰਦਾ। ਧਰਮ ਤੇ ਸਮਾਜਕ ਠੇਕੇਦਾਰੀਆਂ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਦੁਖੀ ਹੋਇਆ ਮਨ ਕਰਦੈ ਕਿ ਦੇਸ਼ ਵਿਚ ਧਰਮਾਂ 'ਤੇ ਪਾਬੰਦੀ ਲਗਾ ਦਿੱਤੀ ਜਾਵੇ ਤੇ ਕਿਸੇ ਨੂੰ ਰੱਬ ਦਾ ਨਾਂਅ ਲੈਣ ਦੀ ਇਜ਼ਾਜਤ ਵੀ ਨਾ ਹੋਵੇ। ਅੱਜ ਧਰਮ ਦੀ ਆੜ ਵਿਚ ਔਰਤਾਂ ਦੀ ਆਬਰੂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਤੇ ਹਰ ਪਾਸੇ ਸਿਰਫ਼ ਭਾਵਨਾਵਾਂ ਦਾ ਵਪਾਰ ਭਾਰੂ ਹੋ ਰਿਹਾ ਹੈ। ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਮੁੰਡੇ ਕੁੜੀਆਂ ਆਪਣੇ ਹੱਕਾਂ ਖਾਤਰ ਸੜਕਾਂ ਦੀ ਖਾਕ ਛਾਣਦੇ ਹੋਏ ਜ਼ਬਰ ਦਾ ਸ਼ਿਕਾਰ ਬਣ ਰਹੇ ਹਨ।
ਅਜਿਹੇ ਹਾਲਾਤਾਂ ਵਿਚ ਆਪਣੇ ਹੱਥੋਂ ਵਿਉਂਤੀ ਦੁਨੀਆਂ ਦੇ ਅਜੋਕੇ ਸਾਇਬਰ ਇਨਸਾਨਾਂ ਤੋਂ ਡਰਦਾ ਰੱਬ ਵੀ ਵਿਚਾਰਾ ਕਿਸੇ ਖੂੰਜੇ ਰੋਣ ਰੋਣਹਾਕਾ ਹੋਇਆ ਬੈਠਾ ਹੈ ਪਰ ਲੱਗਦੈ ਕਿ ਹੁਣ ਉਹਦੇ ਹੱਥੋਂ ਵੀ ਬਾਜ਼ੀ ਖੁੰਝ ਗਈ ਹੈ। ਮਹਿੰਗਾਈ ਸਿਖ਼ਰਾਂ ਨੂੰ ਪੁੱਜ ਗਈ ਐ ਤੇ ਗੰਢਿਆਂ ਤੇ ਟਮਾਟਰਾਂ ਨੇ ਰਸੋਈ ਦਾ ਜਾਇਕਾ ਵਿਗਾੜ ਰੱਖਿਆ ਹੈ।
ਦੇਸ਼ ਦਾ ਭਵਿੱਖ ਮੰਨੀ ਜਾਂਦੀ ਨਵੀਂ ਪੀੜੀ ਨੂੰ ਪੜ੍ਹਾ-ਲਿਖਾ ਕੇ ਚਰਿੱਤਰਵਾਨ ਬਣਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਆਪਣੀ ਕਾਬਲੀਅਤ 'ਤੇ ਭਰੋਸਾ ਨਹੀਂ ਜਾਪਦਾ ਤਦੇ ਉਨ੍ਹਾਂ ਦੇ ਆਪਣੇ ਜੁਆਕ ਕਾਨਵੈਂਟ ਸਕੂਲਾਂ ਵਿਚੋਂ ਸਿੱਖਿਆ ਹਾਸਲ ਕਰਦੇ ਹਨ। ਸਮਾਜ ਦਾ ਚੌਥਾ ਥੰਮ ਮੀਡੀਆ ਵੀ ਥਾਂ-ਥਾਂ ਖੁਰਦਾ ਨਜ਼ਰ ਆ ਰਿਹਾ ਹੈ। ਪੇਡ ਖ਼ਬਰਾਂ ਤੇ ਮੀਡੀਆ ਦੇ ਕੌਮੀ ਪੱਧਰ ਦੇ ਝੰਡਾਬਰਦਾਰਾਂ ਦੇ ਨਾਂ 2ਜੀ-ਸਪੈਕਟ੍ਰਮ ਘਪਲੇ 'ਚ ਆਉਣ ਨਾਲ ਗਣਤੰਤਰ ਦੀ ਇੱਕ ਹੋਰ ਚੂਲ ਹਿਲਦੀ ਨਜ਼ਰ ਆ ਰਹੀ ਹੈ।ਇਹ ਵੀ ਸਾਡਾ ਕੌਮੀ ਚਰਿੱਤਰ ਹੈ ਕਿ ਆਮ ਜਨਤਾ ਲਈ ਆਈਆਂ ਸਰਕਾਰੀ ਗਰਾਂਟਾਂ ਵਿਚੋਂ ਸਿਰਫ਼ 20 ਤੋਂ 25 ਫ਼ੀਸਦੀ ਹਿੱਸਾ ਹੀ ਹਕੀਕੀ ਤੌਰ 'ਤੇ ਲੱਗਦਾ ਹੈ। ਤਦੇ ਅੱਜ ਦੇਸ਼ ਦਾ ਲੱਖਾਂ ਹਜ਼ਾਰਾਂ ਕਰੋੜ ਰੁਪਇਆ ਸਵਿਸ ਬੈਂਕ ਦੇ ਖਾਤਿਆਂ ਦਾ ਸ਼ਿੰਗਾਰ ਬਣ ਰਿਹਾ ਹੈ। ਸੰਵਿਧਾਨ ਗਠਨ ਦੇ 62 ਵਰਿਆਂ ਬਾਅਦ ਵੀ ਜ਼ਮੀਨੀ ਪੱਧਰ 'ਤੇ ਹਾਲਾਤ ਇਹ ਹਨ ਕਿ ਦੇਸ਼ ਦੀ 70-75 ਫ਼ੀਸਦੀ ਜਨਤਾ ਨੂੰ ਆਪਣੇ ਮੁੱਢਲੇ ਅਧਿਕਾਰਾਂ ਅਤੇ ਕਾਨੂੰਨੀ ਕਦਰਾਂ-ਕੀਮਤਾਂ ਦਾ ਹੀ ਗਿਆਨ ਨਹੀਂ ਤੇ ਉਹ ਅੰਨ੍ਹੇ-ਬੋਲਿਆਂ ਵਾਂਗ ਅਖੌਤੀ ਸਿਆਸਤਦਾਨਾਂ ਦੀ ਬਿਨਾਂ ਇਖਲਾਕੀ ਸੋਚ ਪਹਿਚਾਣੇ ਵੋਟ ਪਾ ਦਿੰਦੇ ਹਨ। ..'ਤੇ ਫਿਰ ਵੋਟਾਂ ਦੀ ਭੀਖ ਮੰਗਣ ਵਾਲੇ ਆਗੂ ਜਿੱਤਣ ਮਗਰੋਂ ਲੋਕਾਂ ਦੀ ਮਾਇਆ ਉਨ੍ਹਾਂ ਨੂੰ ਹੀ ਭੀਖ ਵਜੋਂ ਦਿੰਦੇ ਹਨ। ਵੋਟਾਂ ਦੀ ਖਰੀਦੋ-ਫਰੋਖ਼ਤ ਨੇ ਵੀ ਸਮੁੱਚੀਆਂ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਲਗਭਗ ਢਹਿ-ਢੇਰੀ ਕਰਕੇ ਰੱਖ ਦਿੱਤਾ ਹੈ।
ਅੱਜ ਦੇਸ਼ 'ਚ ਜ਼ਮੀਰ, ਇਖਲਾਕ, ਰਿਸ਼ਤਿਆਂ ਅਤੇ ਹਿੰਦੁਸਤਾਨੀਅਤ ਦੀ ਭਾਵਨਾ ਮਰਨ ਕੰਢੇ ਹੈ ਪਰ ਫਿਰ ਵੀ ਹਰ ਕੋਈ ਖੁਸ਼ ਹੈ ਕਿਉਂਕਿ ਇਹੋ ਵਰਤਾਰਾ ਅੱਜ-ਕੱਲ ਦੇ ਲੋਕਾਂ ਦੇ ਫਿੱਟ ਹੈ। ਰਾਜਸੀ ਆਗੂ ਆਪਣੇ ਸੌੜੇ ਹਿੱਤਾਂ ਲਈ ਗਰੀਬ ਜਨਤਾ ਨੂੰ ਰੁਜ਼ਗਾਰ ਦੇਣ ਦੀ ਥਾਂ ਆਟਾ-ਦਾਲ, ਸ਼ਗੁਨ ਸਕੀਮ ਤੇ ਮੁਫ਼ਤ ਬਿਜਲੀ ਜਿਹੀਆਂ ਰਿਆਇਤਾਂ ਦੇ ਕੇ ਮਾਨਸਿਕ ਤੇ ਆਰਥਿਕ ਤੌਰ 'ਤੇ ਅਪਾਹਜ ਕਰ ਰਹੇ ਹਨ।
ਪੰਜ ਵਰ੍ਹੇ ਵੇਖਦਿਆਂ ਨੂੰ ਹੋ ਗਏ ਬਾਪੂ ਤੋਂ ਲੰਬੀ 'ਚੋਂ ਸੇਮ ਨਹੀਂ ਨਿਕਲੀ, ਪੁੱਤ ਵੱਲੋਂ ਐਲਾਨਿਆ ਬਠਿੰਡੇ ਦੀਆਂ ਝੀਲਾਂ ਵਾਲਾ ਫਾਈਵ ਸਟਾਰ ਹੋਟਲ ਦਾ ਕਿਧਰੇ ਨਾਮੋ ਨਿਸ਼ਾਨ ਨਹੀਂ ਦਿਸਦਾ। ਬਾਪੂ ਨੇ ਇੱਕ-ਇੱਕ ਪਿੰਡ 'ਚ 5-5 ਖੇਡ ਕਿੱਟਾਂ ਵੰਡ ਕੇ ਵੋਟਾਂ ਦੀ ਬਿਸਾਤ ਵਿਛਾਈ ਹੈ। ਅਜੇ ਸਾਂਝੀ ਕੰਧ ਵਾਲੇ 'ਸ਼ਰੀਕਾਂ' ਦਾ ਸਿਆਸੀ ਖੌਫ਼ ਸਿਰ ਲੂ'ਤੇ ਹੈ ਅਤੇ ਉੱਪਰੋਂ ਘਰ ਵਿਚੋਂ ਉੱਠੇ 'ਨਵੇਂ ਸ਼ਰੀਕਾਂ' ਨੇ ਸੇਵੀਆਂ ਦੀ ਸਾਂਝੀ ਕੜਾਹੀ 'ਚ ਲੂਣ ਪਾ ਕੇ ਨਵੀਂ ਭਸੂੜੀ ਪਾ ਰੱਖੀ ਹੈ।
ਜਿੱਥੇ ਇੱਕ ''ਕਾਕਾ'' ਕਾਮਰੇਡਾਂ ਦੀ ਤਰਜ਼ 'ਤੇ 25 ਸਾਲਾਂ ਦੀ 'ਸਰਦਾਰੀ' ਭਾਲਦੈ ਤੇ ਦੂਜਾ 'ਨਿਜਾਮ' ਬਦਲਣ ਦਾ ਦਾਅਵਾ ਕਰਕੇ ਜਾਗੋ ਕੱਢਦੈ ਫਿਰਦੈ। ਸੂਬੇ ਦੇ ਕਾਂਗਰਸੀ ਵਿਰੋਧੀ ਧਿਰ ਦੀ ਭੂਮਿਕਾ ਭੁਲਾ ਪਿਛਲੇ ਚਾਰ ਵਰ੍ਹਿਆਂ ਤੋਂ ਆਪਣੇ ਰਵਾਇਤੀ ਕੁੱਕੜ-ਕਲੇਸ਼ ਵਿਚ ਉਲਝੇ ਹੋਏ ਹਨ।
ਪਿਆਰੇ ਪਾਠਕੋ! ਮੈਂ ਤੁਹਾਨੂੰ ਇਸ ਲੇਖ ਰਾਹੀਂ ਸਿਸਟਮ ਵਿਚ ਗਣਤੰਤਰ ਦਿਵਸ ਮੌਕੇ ਕੋਈ ਸੁਧਾਰ ਲਿਆਉਣ ਲਈ ਕੋਈ ਅਪੀਲ ਨਹੀਂ ਕਰ ਰਿਹਾ, ਕਿਉਂਕਿ ਇਹੋ ਲੂਲੂ-ਜਿਹਾ ਵਰਤਾਰਾ ਦੇਸ਼ ਦੇ 96 ਫ਼ੀਸਦੀ ਲੋਕਾਂ ਦੇ ਹੱਡਾਂ ਵਿਚ ਪੂਰੀ ਤਰ੍ਹਾਂ ਰਚ-ਮਿੱਚ ਚੁੱਕਿਆ ਹੈ। ਮੇਰੀ ਕਲਮ ਰਾਹੀਂ ਲਿਖੀਆਂ ਸਤਰਾਂ ਤਾਂ ਸਿਰਫ਼ ਦੇਸ਼ ਦੇ ਚਾਰ ਫ਼ੀਸਦੀ ਲੋਕਾਂ ਦੀ ਆਵਾਜ਼ ਹਨ। ਜਿਹੜੀ ਸ਼ਾਇਦ ਕਦੇ-ਕਦਾਈ ਪਰ ਗੂੰਜਦੀ ਹਮੇਸ਼ਾਂ ਰਹੇਗੀ।
ਅੱਜ ਸਿਰਫ਼ ਲੋੜ ਹੈ ਤਾਂ ਦੇਸ਼ ਦੇ ਭ੍ਰਿਸ਼ਟ ਚਿੱਟਕੱਪੜਿਆਂ ਦੀ ਸਫ਼ੈਦ ਪੁਸ਼ਾਕ ਨੂੰ ਸਿਆਹ ਕਾਲੇ ਰੰਗ ਵਿਚ ਤਬਦੀਲ ਕਰਨ ਦੀ, ਤਾਂ ਜੋ ਪਾਕ ਚਿੱਟਾ ਰੰਗ ਕਲੰਕਿਤ ਤੇ ਦਾਗਦਾਰ ਹੋਣੋਂ ਬਚ ਸਕੇ ਤੇ ਸ਼ਾਇਦ ਸਾਡਾ 'ਟਰੈਕਟਰ' ਬਣਿਆ 'ਕਰੈਕਟਰ' ਮੁੜ ਤੋਂ ਬਹਾਲ ਹੋ ਸਕੇ।
98148-26100/93178-26100

गुरुवार, 10 जून 2010

पानी बना ज़हर

इकबाल सिंह शांत
क्या पानी के बिना जीवन संभव हैं इसका उत्तर नहीं होगा। लेकिन अगर धरती का जल ही जहरीला हो जाए फिर जीवन कैसे बचेगा। कम से कम पांच दरिया वाली धरती पंजाब में तो भू-जल की स्थिति बेहद ङ्क्षचताजनक है। सूबे के तीन जिलों मुक्तसर, बठिण्डा ओर लुधियाना में नार्ईट्रेट की मात्रा बेइंतहा बढ़ चुकी है। इस जहरीले पानी के इस्तेमाल से लोग कैंसर और अन्य घातक बीमारियों का शिकार हो रहे हैं। यह सनसनीखेज खुलासा किसी सरकारी ऐजन्सी से नहीं, बल्कि बेंगलूर के एक गैर सरकारी संगठन ग्रीन पीस इण्डिया ने किया है। पंजाब के तीनों जिलों के विभिन्न गांवों से पानी के नमूनों की जांच के आधार पर ग्रीन पीस द्वारा तैयार रिपोर्र्ट के मुताबिक यह बात भी सामने आई कि इन जिलों में धरती के पानी में नाईटे्रट की खतरनाक मात्रा किसी कुदरती प्रकोप से नहीं बढ़ी है, बल्कि इसके लिए धरती पुत्र किसान सबसे ज्यादा जिम्मेदार हैं। जिन्होंने अपनी जमीनों की फसल की पैदावार बढ़ाने के लालच में रासायनिक खादों का अंधाधुंध इस्तेमाल किया। नतीजतन नाईटे्रट ने मिट्टी को अपना निशाना बनाने के साथ धरती के पानी को भी अपनी चपेट में ले लिया है। उल्लेखनीय है कि पंजाब की धरती का पानी यूरेनियमयुक्त है। अब नाईट्रोजन की अधिकता ओर यूरेनियम के प्रभाव से प्रभावित जिलों में लोग कैंसर व अन्य गंभीर बीमारियों का शिकार बन रहे हैं। रिपोर्ट में लुधियाना, मुक्तसर व बठिण्डा जिलों के खेतों में रासायनिक खादों की सबसे अधिक खपत होने की तसदीक की गई है। यह परीक्षण करने के लिए लुधियाना और मुक्तसर में 18-18 और बठिण्डा में 14 धान एवं गेहूं के खेतों से भू-जल के नमूने लिए गए। इस सर्वेक्षण में तीनों जिलों के 9 ब्लॉक और 14 गांव कवर किए गए। जांच के बाद जो नतीजा सामने आया, वो काफी भयावह था। मुख्यमंत्री के गृह जिले मुक्तसर के ब्लॉक गिद्दड़बाहा के गांव दोदा के नमूने में पानी में नाईटे्रट की मात्रा बहुत अधिक, सुरक्षित-निर्धारित मानक पांच मिलीग्राम प्रति लीटर से कहीं ज्यादा 143 पाई गई। बठिण्डा जिले के सीमावर्ती गांव पथराला के भू-जल में भी नाईट्रेट की मात्रा 643 तक दर्ज की गई। जगरांव, लुधियाना व गिद्दड़बाहा के पानी के नमूनों में नाईट्रेट की उच्च उपस्थिति देखी गई। जबकि पायल, फल, रायकोट, मलोट के क्षेत्रों में पानी के नमूनों में नाईट्रेट पाई गई। इन नमूनों की जांच में बठिण्डा के गांव रायकेकलां से लिए गए 7 नमूनों में से तीन में नाईट्रेट की उच्च उपस्थिति 611, 516 व 532 दर्ज की गई। भू-जल के नमूने वाले कुल 14 गांवों में से 8 में नाईट्रेट की उपस्थिति उच्च मात्रा में पाई गई। ग्रीन पीस इण्डिया की कम्युनिकेशन अधिकारी प्रीति हरमन का कहना है कि किसानों द्वारा खेतों में रासायनिक खादों के अत्यधिक उपयोग से भू-जल दूषित हुआ है। भू-जल को पीने के लिए उपयोग करने के कारण नाईट्रेट मनुष्य के शरीर में जा रहा है। किसानों द्वारा अपनी फसलों की अधिक मात्रा में नाईट्रेट की तय दर 223 किलोग्राम प्रति हैक्टेयर से कहीं ज्यादा 322 किलो प्रति हैक्टेयर रासायनिक खादों का उपयोग किया गया। इतनी मात्रा में नाईट्रोजन सीधे तोर पर मनुष्य के स्वासथ्य को प्रभावित करने में सक्षम है। खेतों में रासायनिक खादों का अतयधिक उपयोग न केवल मिट्टी की उर्वरता को नष्ट कर खाद्य उत्पादन को प्रभावित करता है, बल्कि पेयजल को प्रदूषित कर लोगों के स्वास्थ्य पर भी बुरा असर डालता है। वैसे भी हरित क्रान्ति के बाद नाइरट्रोजन के बढ़ते प्रकोप से मनुष्य अदूता नहीं है। क्योंकि नाईटे्रटयुक्त फसलें ही मनुष्य के रोजाना खानपान का हिस्सा हैं। वहीं रही सही कसर नाईट्रोजन से दूषित भू-जल पूरी कर रहा है। इससे कैंसर व अन्य गंभीर बीमररियां फैल रही हैं। प्रीति हरमन का यह भी कहना है कि किसान तो अधिक फसल लेने के लालच में रासायनिक खाद का अधिक उपयोग करते हैं। जबकि सरकार इनके दुषपरिणामों से भलिभान्ति परिचित होने के बावजूद हर साल खाद पर सैंकड़ों करोड़ रूपए की सब्सिडी देकर बराबर की जिम्मेदार बनी हुई है। जिसके चलते रासायनिक खादें आम लोगों के लिए मौत का कारण बन रही हैं। उनका कहना है कि सरकार को चाहिए कि रासायनिक खादों पर सैंकड़ों करोड़ रूपए सबिसडी के तोर पर खर्च करने की बजाय वह किसानों को आर्गेनिक खेती के प्रति उत्साहित करें ताकि खेती के जरिए जीवन के साथ खिलवाड़ को बंद किया जा सके। खेती विरासत मिशन के कार्यकारी निदेशक व वरिष्ठ पर्यावरणविद् मदर दत्त भू-जल में नाईट्रोजन की अत्यधिक मात्रा को बड़ा संकट मानते हैं। उन्होंने कहा कि इन जिलों में दूषित भू-जल के कारण कैंसर जैसी गंभीर बीमारियों ने अपना जाल बिछाया हुआ है। इस क्षेत्र के गांवों में एक-एक घर में कैंसर से पीडि़त एक से ज्यादा मरीज होना आम बात है। जबकि इससे पहले बड़ी संख्या में लोग कैंसर व अन्य नामुराद बीमारियों के कारण अपनी जिन्दगी से हाथ धो चुके हैं। उमिन्दर दत्त कहते हैं, वक्त रहते लोगों को भू-जल के दूषित प्रभाव से मुक्त करने के लिए सरकार को रासायनिक खादों की जगह आर्गेनिक खेती को बढ़ावा देना चाहिए। वह चेताते हैं कि अगर सरकार ने पानी में जहर व किसानों को फॢटलाईजर्स के नुक्सान के प्रति सचेत नहीं किया तो मालवा के घर-घर में अपनी जड़ें फैला रही कैंसर की नामुराद बीमारी एक दिन पूरे पंजाब को निगल जाऐगी। रिपोर्ट में बठिण्डा जिले के जज्जल व ग्याना कैंसर के पिन-प्वाईंट बताए गए हैं। जिसके चलते इन गांवों में बहुत से परिवार कैंसर से तबाह हो चुके हैं। हालात यह हैं कि राजस्थान के बीकानेर में कैंसर का इलाज कराने वाले मरीजों में ज्यादातर पंजाब मालवा क्षेत्र के बठिण्डा व मुक्तसर जिलों के हैं। यही नहीं, मालवा का कैंसर रेलवे पर भ दा गया है। अबोहर से बीकानेर वाया बठिण्डा जाने वाली रेलगाड़ी 339 अप केंसर ट्रेन के नाम से जानी जाने लगी है। एक अनुमान के मुताबिक एक महीने में सिर्फ बठिण्डा स्टेशन से बीकानेर जाने वाले यात्रियों की संख्या लगभग 200 है। जबकि क्षेत्र के दूसरे शहरों के रेलवे स्टेशनों से बीकानेर जाने वाले मरीजों की गिनती इससे जुदा है। यह भी एक जमीनी सच है कि माली हालत खराब होने के कारण कैंसर से पीडि़त बहुत सारे लोग अपना पूरा इलाज करवाने से भी महरूम हैं। कैंसर की रोकथाम के लिए पंजाब सरकार द्वारा साल भर पहले बठिण्डा के सिविल हस्पताल कॉम्पलैक्स में एक कैंसर हस्पताल का शिलान्यास भी किया गया था लेकिन बात अभी तक उससे आगे नहीं बढ़ पाई। आदेश मेडिकल साइंसेज एण्ड रिसर्च (भुच्चो) निदेशक प्रसीपल (लेफ्टिनेट) डॉ. जीपीआई सिंह कहते हैं कि भू-जल नाईट्रेट ज्यादा होने से मनुष्य में कई तरह के कैंसर के अलावा बच्चों में ब्लू बेबी सड्रोम और गर्भवती महिलाओं में कई तरह की बीमारियां होने का खतरा रहता है। ग्रीन पीस इण्डिया के सहयोग से किए गए इस अभियान के तहत विदेशी वैज्ञानिक टोरांडो ने भू-जल जांच के बारे में सार्वजनिक जानकारी दे कर लोगों को सचेत किया। उन्होंने गांव पथराला के किसान गुरसेवक ङ्क्षसह के खेत में ट्यूबवैल से पानी लेकर विशेष मशीन से मौके पर ही परीक्षण किया। यहां जांच के दौरान भू-जल में नाईट्रेट की मात्रा 582 मिलीग्राम प्रति लीटर पाई गई। जबकि विश्व स्वास्थ्य संगठन (डब्ल्यूएचओ) के मानकों के अनुसार पानी में 5.2 मिलीग्राम प्रति लीटर तक नाईट्रेट की मौजूदगी स्वास्थ्य के अनुकूल मानी जाती है। उन्होंने बताया कि खेतों में किसानों द्वारा बेहिसाब रासायनिक खाद डालने के कारण नाईट्रेट अब भूमि को पार करके भू-जल में मिल गया है। उल्लेखनीय है कि जब इसी जगह मार्च में भू-जल परीक्षण किया गया था तो उस समय नाईटे्रट की मात्रा मात्र 643 के करीब दर्ज की गई थी। टोरांडों ने चिन्ता जताई कि भू-जल में नाईटे्रट की मात्रा अधिक होने से लागों में कई तरह के कैंसर पुलने के अलावा बच्चों में ब्लू बेबी सड्रोम के लक्षण और गर्भवती महिलाओं में भी चातरनाक बीमारियां पनपने की आशंका रहती है। इस मौके पर मौजूद उमरिन्दर दत्त ने बताया कि ग्रीन पीस से पहले पंजाब सरकार के सहयोग से पीजीआई चंडीगढ़ ने भी कैंसर को लेकर सर्वेक्षण किया था। उन्होंने राय जाहिर की कि टुकड़ों में बंटे अध्ययन से कुछ फायदा होने वाला नहीं। अब जरूरत है केन्द्र व पंजाब सरकार को योजना बनाने की कि वह बठिण्डा में विशेष केन्द्र स्थापित कर पर्यावरण में पैदा हुए असंतुलन से लोगों की सेहत पर पडऩे वाले प्रभाव का पता लगाऐं एवं शोध द्वारा उसका निराकरण करें। उधर सरकारी आंकड़ों के अनुसार ही गांव पथराला में साल 2009 से लेकर अब तक 13 लोग कैंसर का शिकार हो चुके हैं। गांव की डिस्पैंसरी में तेनात फार्मासिस्ट सुरेश शाद ने बताया कि कैंसर पीडि़तों में से 6 रोगियों की मौत भी हो चुकी है। पीडि़तों में से 6 को पेट, तीन को गले और बाकी को बच्चेदानी का कैंसर था। रासायनिक खादों के नुक्सान से जागरूक हुए जैतों गांव के किसान गुरमेल सिंह ढिल्लों रासायनिक खाद को तैयार कर अपने चार एकउ़ में से दो एकड़ जमीन पर पिछले 6 साल से जैविक खेती कर रहे हैं। उन्होंने बताया कि जैविक खेती से उत्पन्न फसलें मनुष्य की सुहत के लिजए हानिकारक भी नहीं और इसकी फसल का बाजार में अच्छा मूल्य भी हासिल होता है।
आठ साल में 1347 मौतें
बठिण्डा जिले में कैंसर अब अपना विकराल रूप ले चुका है। जिसकी चपेट में बच्चे व नौजवान भी तेजी से आ रहे हैं। अगर सेहत विभाग के आंकड़ों पर नज़र डाली जाए तो जिले में 28 ऐसे कैंसर रोगियों का पता चला है। जिनकी आयु मात्र 2 वर्ष से लेकर 25 साल की है। इनमें से 2 साल तक की आयु के बच्चों को ब्लॅड कैंसर भी है। जबकि 7 से 14 साल तक की आयु के बच्चे कैंसर के चलते जिन्दा लाश में तबदील हो चुके हैं। कैंसर पीडि़तों के अभिभावक अपने बच्चों के इलाज करवाने के चक्कर में एक तरह से कंगाल हो चुके हैं। जो क्षमतावान है,वह अपने परिवार के कैंसर पीडि़त सदस्यों को राजस्थान के बीकानेर हस्पताल तक ले जाते हैं तथा शेष दर-दर की ठोकरें खाने को मजबूर हैं। जिले में कैंसर के मद्देनज़र करवाए गए सर्वेक्षण के अनुसार साल 2001 से 2009 के दौरान कुल 1347 लोग काल का ग्रास बन चुके हैं। जबकि 871 लोग अभी भी कैंसरा के चलते जिन्दगी और मौत के बीच झूल रहे हैं। इस बददतर स्थिति के बावजूद बठिण्डा में अब राज्य सरकार को ध्यान आया कि यहां कैंसर हस्पताल खोला जाए। उधर जिला प्रशासन के माध्यम से राज्य सरकार ने एक साल के दौरान 166 कैंसर रोगियों को इलाज के लिए 25 लाख रूपए की आथक सहायाता दी। सेहत विभाग के आंकड़ों के अनुसार जिले में साल 2001 से लेकर 2009 के दौरान मरने वाले कैंसर पीडि़त रोगियों में से 623 पुरूष व 724 महिलाऐं थी फिलहाल 240 पुरूष और 631 महिलाओं का उपचार किया जा रहा है। महिला रोगियों में ब्रस्ट व यूराईटिस के मामले सबसे ज्यादा हैं। मुख्यमन्त्री प्रकाश सिंह बादल ने बठिण्डा के सिविल हस्पताल कॉम्लैक्स में मैक्स हैल्थ केयर द्वारा स्थापित कैंसर हस्पताल का शिलान्यास हाल ही में किया है। जिसमें कैंसर व दिल के रोगियों के उपचार के लिए आधुनिक सुविधाऐं होंगी। हालांकि इस हस्पताल में उपचार करवा पाना आम रोगियों के लिए कितना संभव होगा। यह भी जग जाहिर

SHARE ME

IMPORTANT -------- ATTENTION ---- PLEASE

-----------------------------------"यंग फ्लेम" परिवार में आपका हार्दिक स्वागत है। "यंग फ्लेम" परिवार आपका अपना परिवार है इसमें आप अपनी गजलें, कविताएं, लेख, समाचार नि:शुल्क प्रकाशित करवा सकते है तथा विज्ञापन का प्रचार कम से कम शुल्क में संपूर्ण विश्व में करवा सकते है। हर प्रकार के लेख, गजलें, कविताएं, समाचार, विज्ञापन प्रकाशित करवाने हेतु आप 093154-82080 पर संपर्क करे सकते है।-----------------------------------------------------------------------------------------IF YOU WANT TO SHOW ANY KIND OF VIDEO/ADVT PROMOTION ON THIS WEBSITE THEN CONTACT US SOON.09315482080------

SITE---TRACKER


web site statistics

ब्लॉग आर्काइव

  © template Web by thepressreporter.com 2009

Back to TOP